ਪੰਜਾਬ ਮੰਤਰੀ ਮੰਡਲ ਦੇ ਅਹਿਮ ਫੈਸਲੇ- 1) ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ, 2) ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
1. ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ…